ਓਡੀਸ਼ਾ ਦੇ ਰਾਏਗੜ੍ਹਾ ਜ਼ਿਲ੍ਹੇ ‘ਚ ਸੋਮਵਾਰ ਨੂੰ ਇਕ ਨਿਰਮਾਣ ਅਧੀਨ ਪੁਲ ਡਿੱਗ ਜਾਣ ਨਾਲ 5 ਲੋਕਾਂ ਦੀ ਮੌਤ

ਓਡੀਸ਼ਾ ਦੇ ਰਾਏਗੜ੍ਹਾ ਜ਼ਿਲ੍ਹੇ ‘ਚ ਸੋਮਵਾਰ ਨੂੰ ਇਕ ਨਿਰਮਾਣ ਅਧੀਨ ਪੁਲ ਡਿੱਗ ਜਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 4 ਬੱਚੇ ਵੀ ਸ਼ਾਮਲ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਕਲਿਆਣਸਿੰਘਪੁਰ ਬਲਾਕ ਦੇ ਉਪਰਸਾਜਾ ਪਿੰਡ ਵਿਚ ਉਸ ਸਮੇਂ ਵਾਪਰੀ ਜਦੋਂ ਇਹ ਲੋਕ ਪੁਲ ਦੇ ਹੇਠਾਂ ਜਮ੍ਹਾਂ ਹੋਏ ਮੀਂਹ ਦੇ ਪਾਣੀ ‘ਚ ਨਹਾ ਰਹੇ ਸਨ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚ 4 ਬੱਚੇ ਵੀ ਸ਼ਾਮਲ ਹਨ।
ਪੁਲਸ ਮੁਤਾਬਕ ਫਾਇਰ ਬ੍ਰਿਗੇਡ ਅਤੇ ਪੁਲਸ ਮੁਲਾਜ਼ਮਾਂ ਦੀ ਟੀਮ ਮਲਬਾ ਹਟਾਉਣ ਦੇ ਕੰਮ ‘ਚ ਲੱਗੀ ਹੋਈ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਮਲਬੇ ਹੇਠ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਵੱਧਣ ਦਾ ਖ਼ਦਸ਼ਾ ਹੈ।