ਚੀਨ ਦੀ ਰਾਜਧਾਨੀ ਬੀਜਿੰਗ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਕਈ ਦਿਨ ਤੋਂ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਮਗਰੋਂ ਆਏ ਹੜ੍ਹ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਲਾਪਤਾ ਹਨ।
ਰਾਜ ਦੇ ਪ੍ਰਸਾਰਕ ਸੀਸੀਟੀਵੀ ਨੇ ਮੰਗਲਵਾਰ ਨੂੰ ਦੱਸਿਆ ਕਿ ਭਾਰੀ ਮੀਂਹ ਕਾਰਨ ਰੇਲਵੇ ਸਟੇਸ਼ਨਾਂ ਨੂੰ ਬੰਦ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸਕੂਲਾਂ ਵਿੱਚ ਪਨਾਹ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਕਿ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਭਰ ਗਿਆ ਹੈ ਅਤੇ ਸੜਕਾਂ ਟੁੱਟ ਗਈਆਂ ਹਨ। ਬੀਜਿੰਗ ਵਿੱਚ ਮੌਸਮ ਆਮ ਤੌਰ ‘ਤੇ ਖੁਸ਼ਕ ਹੁੰਦਾ ਹੈ ਅਤੇ ਇੱਥੇ ਥੋੜ੍ਹੀ ਜਿਹੀ ਬਾਰਿਸ਼ ਹੁੰਦੀ ਹੈ। ਅਜਿਹੇ ‘ਚ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਇੱਥੇ ਅਸਾਧਾਰਨ ਹੈ। ਉੱਤਰੀ ਚੀਨ ਦੇ ਹੋਰ ਹਿੱਸਿਆਂ ਵਿਚ ਵੀ ਘੱਟ ਹੀ ਬਾਰਿਸ਼ ਹੁੰਦੀ ਹੈ।