ਟੀ. ਵੀ. ਸ਼ੋਅ ‘ਬਿੱਗ ਬੌਸ OTT 2’ ਦਾ ਖਿਤਾਬ ਆਪਣੇ ਨਾਂ ਕਰਨ ਤੋਂ ਬਾਅਦ ਐਲਵਿਸ਼ ਯਾਦਵ ਆਪਣੇ ਸ਼ਹਿਰ ਪਰਤ ਆਇਆ ਹੈ। ਉਥੇ ਹੀ ਐਲਵਿਸ਼ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਮਨੋਹਰ ਲਾਲ ਨੇ ਐਲਵਿਸ਼ ਨੂੰ ਉਸ ਦੀ ਜਿੱਤ ਦੀ ਵਧਾਈ ਵੀ ਦਿੱਤੀ। ਦੱਸ ਦਈਏ ਕਿ ਹਾਲ ਹੀ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਐਲਵਿਸ਼ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਤਸਵੀਰਾਂ ‘ਬਿੱਗ ਬੌਸ OTT 2’ ਦਾ ਖਿਤਾਬ ਆਪਣੇ ਨਾਂ ਕਰਨ ਤੋਂ ਬਾਅਦ ਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਮਨੋਹਰ ਲਾਲ ਖੱਟੜ ਨੇ ਲਿਖਿਆ, ”ਹਰ ਖ਼ੇਤਰ ‘ਚ ਹਰਿਆਣਵੀਆਂ ਦਾ ਦਬਦਬਾ ਜਾਰੀ ਹੈ। ‘ਬਿੱਗ ਬੌਸ OTT-2’ ਦੇ ਜੇਤੂ ਐਲਵਿਸ਼ ਯਾਦਵ ਨਾਲ ਅੱਜ ਸੰਤ ਕਬੀਰ ਕੁਟੀਰ (ਮੁੱਖ ਮੰਤਰੀ ਨਿਵਾਸ) ਵਿਖੇ ਭੇਟ ਕੀਤੀ। ਸ਼ੋਅ ਜਿੱਤਣ ਲਈ ਉਨ੍ਹਾਂ ਨੂੰ ਦਿਲੋਂ ਵਧਾਈਆਂ। ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ।” ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਸਾਂਝੀ ਕੀਤੀ ਇਸ ਤਸਵੀਰ ‘ਚ ਐਲਵਿਸ਼ ਯਾਦਵ ਬਹੁਤ ਹੀ ਸਾਧਾਰਨ ਲੁੱਕ ‘ਚ ਨਜ਼ਰ ਆ ਰਿਹਾ ਹੈ। ਉਸ ਨੇ ਨੀਲੇ ਰੰਗ ਦਾ ਟਰੈਕ ਸੂਟ ਪਾਇਆ ਹੋਇਆ ਹੈ ਅਤੇ ਉਹ ਖੱਟੜ ਤੋਂ ਗੁਲਦਸਤਾ ਲੈਂਦਾ ਨਜ਼ਰ ਆ ਰਿਹਾ ਹੈ।