ਥਾਈਲੈਂਡ ਦੇ ਦੱਖਣੀ ਨਾਰਾਥੀਵਾਤ ਸੂਬੇ ਵਿਚ ਸ਼ਨੀਵਾਰ ਨੂੰ ਇਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 118 ਤੋਂ ਵੱਧ ਜ਼ਖ਼ਮੀ ਹੋ ਗਏ। ਇਸ ਦੇ ਇਲਾਵਾ 200 ਤੋਂ ਵੱਧ ਰਿਹਾਇਸ਼ੀ ਇਮਾਰਤਾਂ ਅਤੇ ਸਥਾਨਕ ਬਾਜ਼ਾਰ ਵੀ ਪ੍ਰਭਾਵਿਤ ਹੋਏ। ਥਾਈ ਮੀਡੀਆ ਨੇ ਦੱਸਿਆ ਕਿ ਇਹ ਧਮਾਕਾ ਦੁਪਹਿਰ ਕਰੀਬ 3:00 ਵਜੇ ਹੋਇਆ।