ਮਹਾਰਾਸ਼ਟਰ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ ‘ਚ ਇਕ ਹੀ ਰਾਤ ‘ਚ 17 ਮਰੀਜ਼ਾਂ ਦੀ ਮੌਤ ਹੋ ਗਈ

ਮਹਾਰਾਸ਼ਟਰ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ ‘ਚ ਇਕ ਹੀ ਰਾਤ ‘ਚ 17 ਮਰੀਜ਼ਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮੁੰਬਈ ਨਾਲ ਲੱਗਦੇ ਠਾਣੇ ਜ਼ਿਲ੍ਹੇ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ ‘ਚ 17 ਮਰੀਜ਼ਾਂ ਦੀ ਮੌਤ ਨਾਲ ਹਫੜਾ-ਦਫੜੀ ਮਚ ਗਈ ਹੈ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਨੇ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਮਹਾਰਾਸ਼ਟਰ ਦੇ ਸਿਹਤ ਮੰਤਰੀ ਤਾਨਾਜੀ ਸਾਵੰਤ ਨੇ ਕਿਹਾ ਕਿ ਹਸਪਤਾਲ ਦੇ ਡੀਨ ਨੂੰ ਇਸ ਮਾਮਲੇ ਵਿਚ ਦੋ ਦਿਨ ‘ਚ ਰਿਪੋਰਟ ਦੇਣ ਨੂੰ ਕਿਹਾ ਗਿਆ ਹੈ।