ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 2 ਐਡਵੋਕੇਟਾਂ ਅਤੇ ਇਕ ਨਿਆਇਕ ਅਧਿਕਾਰੀ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 2 ਐਡਵੋਕੇਟਾਂ ਅਤੇ ਇਕ ਨਿਆਇਕ ਅਧਿਕਾਰੀ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਨਿਆਂ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਨਾਲ ਸੰਬੰਧਤ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।
ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਰੰਜਨ ਸ਼ਰਮਾ, ਬਿਪਿਨ ਚੰਦਰ ਨੇਗੀ ਅਤੇ ਨਿਆਇਕ ਅਧਿਕਾਰੀ ਰਾਕੇਸ਼ ਕੈਂਥਲਾ ਨੂੰ ਪ੍ਰਮੋਟ ਕਰ ਕੇ ਜੱਜ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਕਾਲੇਜੀਅਮ ਨੇ 12 ਜੁਲਾਈ ਨੂੰ ਸਰਵਸ਼੍ਰੀ ਸ਼ਰਮਾ, ਨੇਗੀ ਅਤੇ ਕੈਂਥਲਾ ਨੂੰ ਪ੍ਰਮੋਟ ਕਰ ਕੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼ ਕੀਤੀ ਸੀ।