ਸਰੀ (ਬਲਦੇਵ ਸਿੰਘ ਭੰਮ)- ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਨੇੜੇ ਅੱਜ ਕੈਨੇਡਾ ਦੇ ਸਮੇਂ ਅਨੁਸਾਰ ਤੜਕਸਾਰ 5.35 ਵਜੇ ਇਕ ਕਾਰ ਪਾਰਕਿੰਗ ‘ਚ ਧਮਾਕਾ ਹੋਇਆ ਹੈ। ਧਮਾਕੇ ਤੋਂ ਬਾਅਦ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਨੇੜੇ ਖੜ੍ਹੇ ਤਿੰਨ ਹੋਰ ਵਾਹਨ ਵੀ ਸੜ ਗਏ।
ਇਸ ਧਮਾਕੇ ‘ਚ 13 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ 24 ਜ਼ਖਮੀ ਹੋਏ ਹਨ। ਸਰਕਾਰੀ ਤੌਰ ਤੇ ਅਜੇ ਵੀ ਮਰਨ ਵਾਲਿਆਂ ਦੀ ਗਿਣਤੀ 9 ਹੀ ਦੱਸੀ ਜਾ ਰਹੀ ਹੈਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕਈ ਜ਼ਖਮੀਆਂ ਨੂੰ ਐਲਐਨਜੇਪੀ ਹਸਪਤਾਲ ਲਿਜਾਇਆ ਗਿਆ ਹੈ।
ਪੁਲਿਸ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ। ਆਸ ਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ, ਮੁੰਬਈ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਨੁਸਾਰ ਧਮਾਕੇ ਵਿੱਚ ਸ਼ਾਮਲ ਕਾਰ ਆਈ-20 ਦੱਸੀ ਗਈ ਹੈ ਜੋ ਹਰਿਆਣਾ ਨੰਬਰ ਨਾਲ ਰਜਿਸਟਰ ਹੈ
ਉੱਤਰ ਪ੍ਰਦੇਸ਼ ਦੇ ਏਡੀਜੀ (ਕਾਨੂੰਨ ਵਿਵਸਥਾ) ਅਮਿਤਾਭ ਯਸ਼ ਨੇ ਕਿਹਾ ਕਿ ਡੀਜੀਪੀ ਨੇ ਸੂਬੇ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਧਾਰਮਿਕ ਸਥਾਨਾਂ, ਸੰਵੇਦਨਸ਼ੀਲ ਜ਼ਿਲ੍ਹਿਆਂ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਵੀ ਸੂਬੇ ਵਿਚ ਸੁਰੱਖਿਆ ਫੋਰਸਾਂ ਨੂੰ ਹੈ ਅਲਰਟ ਤੇ ਕਰ ਦਿੱਤਾ ਹੈ। ਸੂਬੇ ਭਰ ਵਿਚ ਗਸ਼ਤ ਤੇਜ਼ ਕਰ ਦਿੱਤੀ ਹੈ ਤੇ ਨਾਜ਼ੁਕ ਥਾਵਾਂ ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ਹੈ।